Friday, 26 November 2010

ਜੇ ਯਾਰ ਮੇਰੇ ਨਾਲ ਗੁੱਸੇ ਹੈ

Je Yaar Mere Naal Gusse Hai
ਜੇ ਯਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ,
ਦਿਲਦਾਰ ਮੇਰੇ ਨਾਲ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ,
ਜਿਸ ਦੇ ਸਿਰ ਤੋਂ ਉਡਦਾ ਸੀ ਉਹ ਨਾਲ ਮੇਰੇ ਅੱਜ ਗੁੱਸੇ ਹੈ ਕੋਈ ਕਮੀ ਮੇਰੇ ਵਿੱਚ ਹੋਵੇਗੀ,
ਰੁਕਣਾ ਸੀ ਜਿੱਥੇ ਰੁਕਿਆ ਨਹੀਂ ਝੁਕਣਾ ਸੀ ਜਿੱਥੇ ਝੁਕਿਆ ਨਹੀਂ,
ਜੇ ਸਮੇਂ ਦੀ ਚਾਲ ਨੂੰ ਤੱਕਿਆ ਨਹੀਂ ਜੋ ਬਣਨਾ ਸੀ ਬਣ ਸਕਿਆ ਨਹੀਂ,
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ,
ਕਿਸੇ ਦਿਲ ਵਿੱਚ ਫੇਰਾ ਪਾਇਆ ਨਹੀਂ ਜੇ ਕਿਸੇ ਨੇ ਮੈਨੂੰ ਚਾਹਿਆ ਨਹੀਂ,
ਮੁੱਖ ਕਿੰਨੇ ਸੋਹਣੇ ਹੋਰ ਸੋਹਣੇ ਨਾਮ ਕਿਸੇ ਤੇ ਮੇਰਾ ਆਈਆ ਨਹੀਂ,
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ।
ਗ਼ੈਰਾਂ ਦੇ ਰੂਪ ਨੂੰ ਸੇਕਦੀਆਂ ਹੋਰਾਂ ਨੂੰ ਮੱਥਾ ਟੇਕਦੀਆਂ,
ਦੋ ਅੱਖਾਂ ਬਹੁਤ ਪਸੰਦ ਮੈਨੂੰ ਜੋ ਮੇਰੇ ਵੱਲ ਨਾ ਤੱਕਦੀਆਂ,
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ,
ਕਈਆਂ ਤੋਂ ਝੂਠਾ ਪੈ ਗਿਆ ਮੈਂ ਕਈਆਂ ਦੇ ਮਨ ਤੋਂ ਲਹਿ ਗਿਆ ਮੈਂ,
ਮੇਰੇ ਨਾਲ ਦੇ ਅੱਗੇ ਲੰਘ ਗਏ ਜੇ ਇਕੱਲਾ ਪਿੱਛੇ ਰਹਿ ਗਿਆ ਮੈਂ,
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ,
ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ.........